Dr. Baljit Kaur (@DrBaljitAAP) header
Dr. Baljit Kaur (@DrBaljitAAP) profile picture

Cabinet Minister Punjab

Joined January 2022
Photo by Dr. Baljit Kaur (@DrBaljitAAP)Photo by Dr. Baljit Kaur (@DrBaljitAAP)Photo by Dr. Baljit Kaur (@DrBaljitAAP)Photo by Dr. Baljit Kaur (@DrBaljitAAP)Photo by Dr. Baljit Kaur (@DrBaljitAAP)Photo by Dr. Baljit Kaur (@DrBaljitAAP)Photo by Dr. Baljit Kaur (@DrBaljitAAP)Photo by Dr. Baljit Kaur (@DrBaljitAAP)Photo by Dr. Baljit Kaur (@DrBaljitAAP)Photo by Dr. Baljit Kaur (@DrBaljitAAP)
ਪੰਜਾਬ ਦੇ ਕਿਸਾਨਾਂ ਦੀ ਮਿਹਨਤ ਦਾ ਇੱਕ-ਇੱਕ ਦਾਣਾ ਖਰੀਦਣਾ ਮਾਨ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾ ਰਿਹਾ ਹੈ। ਇਸ ਸਾਲ ਝੋਨੇ ਦੀ ਵਧੇਰੇ ਪੈਦਾਵਾਰ ਦੇ ਬਾਵਜੂਦ ਮੰਡੀਆਂ ਵਿੱਚ ਖਰੀਦ ਦੇ ਪ੍ਰਬੰਧ ਸੁਚਾਰੂ ਢੰਗ ਨਾਲ ਚੱਲ ਰਹੇ ਹਨ। ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਅੱਜ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਖਰੀਦ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਹਦਾਇਤਾਂ ਦਿੱਤੀਆਂ। ਮਾਨ ਸਰਕਾਰ ਕਿਸਾਨਾਂ ਅਤੇ ਆੜ੍ਹਤੀਆਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਕਿਸੇ ਨੂੰ ਵੀ ਮੰਡੀਆਂ ਵਿੱਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।
1
2
79
ਹੁਣ ਪੰਜਾਬ ਦੇ ਪਿੰਡਾਂ ਦੀ ਜਵਾਨੀ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਆਧੁਨਿਕ ਮੈਦਾਨ ਮਿਲ ਰਹੇ ਹਨ। 3,100 ਖੇਡ ਮੈਦਾਨਾਂ ਦੀ ਲੜੀ ਵਿੱਚੋਂ 1,000 ਮੈਦਾਨਾਂ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਪਿੰਡ ਸ਼ਾਹਪੁਰ ਤੋਂ ਕੀਤਾ। ਵੱਖ-ਵੱਖ ਖੇਡਾਂ ਦੇ ਪ੍ਰਬੰਧ, ਪੁਰਸ਼ਾਂ ਤੇ ਮਹਿਲਾਵਾਂ ਲਈ ਵੱਖਰੇ ਬਾਥਰੂਮ ਅਤੇ ਰੌਸ਼ਨੀ ਵਰਗੀਆਂ ਸਹੂਲਤਾਂ ਨਾਲ ਇਹ ਮੈਦਾਨ ਪੰਜਾਬ ਦੀ ਖੇਡ ਨਰਸਰੀ ਨੂੰ ਹੋਰ ਮਜ਼ਬੂਤ ਕਰਨਗੇ।
1
2
62
ਪਰਾਲੀ ਪ੍ਰਬੰਧਨ ਦੇ ਮਾਮਲੇ ਵਿੱਚ ਪੰਜਾਬ ਦੀਆਂ ਕੋਸ਼ਿਸ਼ਾਂ ਨੂੰ ਅੱਖੋਂ ਪਰੋਖੇ ਕਰਕੇ ਕਿਸਾਨਾਂ ਨੂੰ ਬਦਨਾਮ ਕਰਨਾ ਭਾਜਪਾ ਦੀ ਪੁਰਾਣੀ ਸਿਆਸੀ ਚਾਲ ਹੈ। 1.62 ਲੱਖ ਮਸ਼ੀਨਾਂ, 1.14 ਕਰੋੜ ਟਨ ਪਰਾਲੀ ਦਾ ਖੇਤਾਂ ਵਿੱਚ ਅਤੇ 78 ਲੱਖ ਟਨ ਦਾ ਖੇਤਾਂ ਤੋਂ ਬਾਹਰ ਨਿਪਟਾਰਾ ਮਾਨ ਸਰਕਾਰ ਦੀ ਗੰਭੀਰਤਾ ਦਾ ਸਬੂਤ ਹੈ। ਦਿੱਲੀ ਦੇ ਪ੍ਰਦੂਸ਼ਣ ਦੇ ਹੋਰ ਕਾਰਨਾਂ ਅਤੇ ਦੀਵਾਲੀ ਦੇ ਪਟਾਕਿਆਂ ਬਾਰੇ ਚੁੱਪੀ, ਪਰ ਪੰਜਾਬ ਦੇ ਕਿਸਾਨਾਂ ਉੱਤੇ ਇਲਜ਼ਾਮ, ਇਹੀ ਹੈ ਭਾਜਪਾ ਦੀ ਪੰਜਾਬ ਵਿਰੋਧੀ ਰਾਜਨੀਤੀ।
86
ਜਦੋਂ ਨੀਤੀ ਬਣਾਉਣ ਵਾਲੇ ਲੋਕ ਖ਼ੁਦ ਆਮ ਪਰਿਵਾਰਾਂ ਵਿੱਚੋਂ ਆਉਂਦੇ ਹੋਣ, ਤਾਂ ਉਨ੍ਹਾਂ ਦੇ ਫ਼ੈਸਲਿਆਂ ਵਿੱਚ ਲੋਕਾਂ ਦੇ ਦਰਦ ਅਤੇ ਲੋੜਾਂ ਦੀ ਝਲਕ ਵੀ ਹੁੰਦੀ ਹੈ। ਮਾਨ ਸਰਕਾਰ ਸੜਕਾਂ, ਸਕੂਲਾਂ, ਮੁਫ਼ਤ ਇਲਾਜ ਅਤੇ ਸੁਰੱਖਿਆ ਰਾਹੀਂ ਹਰ ਵਰਗ ਦੀ ਭਲਾਈ ਯਕੀਨੀ ਬਣਾ ਕੇ ਪੰਜਾਬ ਨੂੰ ਤਰੱਕੀ ਦੇ ਰਾਹ ’ਤੇ ਅੱਗੇ ਲਿਜਾ ਰਹੀ ਹੈ।
1
2
102
ਪੰਜਾਬ ਵਿੱਚ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਕਰਨ ਲਈ ਮਾਨ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ। ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੇ ਸਮੇਂ ਵਧੇ ਅਪਰਾਧਿਕ ਨੈੱਟਵਰਕ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਸਾਲ 2026 ਵਿੱਚ ਹੁਣ ਤੱਕ 2,162 ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਂਗਕਾਂਗ, ਮਾਲਦੀਵ, ਜਰਮਨੀ, ਇੰਡੋਨੇਸ਼ੀਆ ਅਤੇ ਕੈਨੇਡਾ ਸਮੇਤ ਵੱਖ-ਵੱਖ ਦੇਸ਼ਾਂ ਵਿੱਚ ਲੁਕੇ ਕਈ ਗੈਂਗਸਟਰਾਂ ਨੂੰ ਵੀ ਕਾਨੂੰਨ ਦੇ ਸ਼ਿਕੰਜੇ ਵਿੱਚ ਲਿਆਂਦਾ ਗਿਆ ਹੈ। ਮਾਨ ਸਰਕਾਰ ਦਾ ਮਕਸਦ ਸਪੱਸ਼ਟ ਹੈ, ਪੰਜਾਬ ਵਿੱਚ ਅਮਨ-ਕਾਨੂੰਨ ਕਾਇਮ ਰੱਖਣਾ ਅਤੇ ਅਪਰਾਧੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣਾ।
86
ਹੁਣ ਮਾਨ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਲੋਕ ਖ਼ੁਦ ਬੋਲ ਵੀ ਰਹੇ ਹਨ। ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੇ ਸੁਪਨੇ ਪੂਰੇ ਹੋ ਰਹੇ ਹਨ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਰਾਹੀਂ ਮਹਿਲਾਵਾਂ ਨੂੰ ਮਾਣ-ਸਤਿਕਾਰ ਮਿਲ ਰਿਹਾ ਹੈ। ਇਹੋ ਜਿਹੇ ਲੋਕ-ਪੱਖੀ ਕੰਮ ਹੀ ਮਾਨ ਸਰਕਾਰ ਨੂੰ ਅਕਾਲੀ-ਕਾਂਗਰਸੀ ਸਰਕਾਰਾਂ ਤੋਂ ਵੱਖਰਾ ਬਣਾਉਂਦੇ ਹਨ।
2
3
227
ਰੌਸ਼ਨੀ, ਖੁਸ਼ਹਾਲੀ ਅਤੇ ਆਸਥਾ ਦੇ ਪਵਿੱਤਰ ਤਿਉਹਾਰ ਦੀਵਾਲੀ ਦੀਆਂ ਸਮੂਹ ਪੰਜਾਬ ਵਾਸੀਆਂ ਨੂੰ ਦਿਲੋਂ ਲੱਖ-ਲੱਖ ਵਧਾਈਆਂ ਅਤੇ ਸ਼ੁਭਕਾਮਨਾਵਾਂ। ਇਸ ਸ਼ੁਭ ਮੌਕੇ 'ਤੇ ਭਗਵਾਨ ਸ੍ਰੀ ਰਾਮ ਜੀ ਅੱਗੇ ਪ੍ਰਾਰਥਨਾ ਹੈ ਕਿ ਉਹ ਸਭ ਦੇ ਜੀਵਨ ਨੂੰ ਖੁਸ਼ੀਆਂ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਨਾਲ ਭਰ ਦੇਣ। ਸਮਾਜ ਵਿੱਚ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦਾ ਚਾਨਣ ਹੋਰ ਵਧੇ ਅਤੇ ਹਰ ਪਰਿਵਾਰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਛੂਹੇ। ਆਓ, ਇਸ ਪਾਵਨ ਤਿਉਹਾਰ ਨੂੰ ਮਿਲਵਰਤਣ, ਸਦਭਾਵਨਾ ਅਤੇ ਖੁਸ਼ੀਆਂ ਵੰਡਣ ਦੀ ਭਾਵਨਾ ਨਾਲ ਮਨਾਈਏ।
1
2
6
165
ਬੰਦੀ ਛੋੜ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ 52 ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਵਿੱਚੋਂ ਰਿਹਾਅ ਕਰਵਾਉਣਾ, ਮਾਨਵਤਾ, ਨਿਆਂ ਅਤੇ ਪਰਉਪਕਾਰ ਦੀ ਲਾਸਾਨੀ ਮਿਸਾਲ ਹੈ। ਗੁਰੂ ਸਾਹਿਬ ਜੀ ਸਭਨਾਂ ਨੂੰ ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਦਾ ਅਸ਼ੀਰਵਾਦ ਬਖ਼ਸ਼ਣ।
2
4
130
ਇਸ ਦੀਵਾਲੀ ਮਾਨ ਸਰਕਾਰ ਪੰਜਾਬ ਦੇ ਕੰਪਿਊਟਰ ਅਧਿਆਪਕਾਂ ਲਈ ਖੁਸ਼ਖ਼ਬਰੀ ਲੈ ਕੇ ਆਈ ਹੈ। ਮਾਨ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਦੇ DA ਵਿੱਚ 40% ਦਾ ਵੱਡਾ ਵਾਧਾ ਕਰਕੇ ਇਤਿਹਾਸਕ ਫ਼ੈਸਲਾ ਲਿਆ ਹੈ। ਇਸ ਦੇ ਨਾਲ ਸਮੱਗਰਾ ਸਿੱਖਿਆ ਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਨੂੰ ਵੀ ਤਨਖ਼ਾਹ ਸਬੰਧੀ ਲਾਭ ਦਿੱਤੇ ਜਾਣਗੇ। ਇਹ ਸਿਰਫ਼ ਆਰਥਿਕ ਰਾਹਤ ਨਹੀਂ, ਸਗੋਂ ਮੁਲਾਜ਼ਮਾਂ ਦੀ ਮਿਹਨਤ ਅਤੇ ਸਮਰਪਣ ਦਾ ਸਨਮਾਨ ਵੀ ਹੈ।
1
3
816
Dr. Baljit Kaur retweeted
ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ... ਸਾਡੀ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40% ਦਾ ਇਤਿਹਾਸਕ ਵਾਧਾ ਕੀਤਾ ਹੈ, ਜੋ ਹੁਣ 181% ਤੋਂ ਵਧ ਕੇ 221% ਹੋ ਗਿਆ ਹੈ... ਇਸਦੇ ਨਾਲ ਹੀ ਸਮੱਗਰਾ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਜਿੱਥੇ ਥੋੜ੍ਹਾ ਸਮਾਂ ਪਹਿਲਾਂ ਪੱਕਾ (Regular) ਕਰ ਦਿੱਤਾ ਗਿਆ ਸੀ ਉੱਥੇ ਹੁਣ ਉਨ੍ਹਾਂ ਦੀ ਤਨਖ਼ਾਹ ਸੰਬੰਧੀ ਲਾਭ ਦੇਣ ਦਾ ਫੈਸਲਾ ਕੀਤਾ ਗਿਆ ਹੈ... ਅਸੀਂ ਆਪਣੇ ਮੁਲਾਜ਼ਮਾਂ ਦੀ ਭਲਾਈ ਅਤੇ ਸੁਰੱਖਿਅਤ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ... ਸਭ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਮੁਬਾਰਕਾਂ... ਇਨਕਲਾਬ ਜ਼ਿੰਦਾਬਾਦ!
91
117
3
302
136,958
ਭੈਣਾਂ ਦੇ ਹਰ ਦੁੱਖ-ਸੁੱਖ ਵਿੱਚ ਸਾਥ ਨਿਭਾਉਣ ਵਾਲੇ ਵੀਰ ਮੁੱਖ ਮੰਤਰੀ ਭਗਵੰਤ ਮਾਨ ਜੀ ਨੂੰ ਭੈਣਾਂ ਵੱਲੋਂ ਮਿਲ ਰਿਹਾ ਪਿਆਰ, ਸਤਿਕਾਰ ਅਤੇ ਅਸੀਸਾਂ ਇਸ ਰਿਸ਼ਤੇ ਦੀ ਗਵਾਹੀ ਭਰਦੀਆਂ ਹਨ।
4
11
199
ਪੰਜਾਬ ਦੀਆਂ ਮਹਿਲਾਵਾਂ ਨੇ ਮਾਨ ਸਰਕਾਰ ਦੇ ਕੰਮਾਂ 'ਤੇ ਆਪਣੀ ਮੋਹਰ ਲਗਾ ਦਿੱਤੀ ਹੈ। ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਮਹਿਲਾਵਾਂ ਨੂੰ ਮਿਲ ਰਹੇ ਮਾਣ-ਸਤਿਕਾਰ ਤੋਂ ਸੰਤੁਸ਼ਟ ਮਹਿਲਾਵਾਂ ਹੁਣ 2027 ਵਿੱਚ ਮੁੜ ਮਾਨ ਸਰਕਾਰ ਬਣਾਉਣ ਲਈ ਪੂਰੇ ਜੋਸ਼ ਨਾਲ ਆਪਣਾ ਸਮਰਥਨ ਦੇ ਰਹੀਆਂ ਹਨ।
1
4
159
42 ਘੰਟੇ ਤੱਕ ED ਦੀ ਛਾਪੇਮਾਰੀ ਕਰਕੇ ਵੀ ਭਾਜਪਾ ਦੀਆਂ ਕੋਸ਼ਿਸ਼ਾਂ ਕਾਮਯਾਬ ਨਹੀਂ ਹੋ ਸਕੀਆਂ। ਮੋਗਾ ਤੋਂ ਸਾਡੀ ਵਿਧਾਇਕ ਅਤੇ ਮੇਰੀ ਭੈਣ ਡਾ. ਅਮਨਦੀਪ ਕੌਰ ਜੀ ਨੂੰ ਡਰਾਉਣ ਅਤੇ ਦਬਾਅ ਹੇਠ ਲਿਆਉਣ ਦੇ ਨਾਲ-ਨਾਲ ਭਾਜਪਾ ਵਿੱਚ ਸ਼ਾਮਲ ਹੋਣ ਲਈ ਵੱਡੇ ਅਹੁਦਿਆਂ ਦੇ ਲਾਲਚ ਵੀ ਦਿੱਤੇ ਗਏ, ਪਰ ਉਹ ਆਪਣੇ ਅਸੂਲਾਂ ਅਤੇ ਜ਼ਮੀਰ ਨਾਲ ਡਟ ਕੇ ਖੜ੍ਹੇ ਰਹੇ। ਕੇਂਦਰ ਦੀ ਭਾਜਪਾ ਸਰਕਾਰ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਪੰਜਾਬ ਦੀਆਂ ਧੀਆਂ ਨੂੰ ਨਾ ਤਾਂ ਧਮਕੀਆਂ ਨਾਲ ਡਰਾਇਆ ਜਾ ਸਕਦਾ ਹੈ ਅਤੇ ਨਾ ਹੀ ਅਹੁਦਿਆਂ ਦੇ ਲਾਲਚ ਨਾਲ ਖਰੀਦਿਆ ਜਾ ਸਕਦਾ ਹੈ। ਅਸੀਂ ਆਪਣੀ ਭੈਣ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਪੰਜਾਬ ਦੇ ਹੱਕਾਂ ਅਤੇ ਲੋਕਾਂ ਦੇ ਫ਼ਤਵੇ ਦੀ ਲੜਾਈ ਪੂਰੀ ਦ੍ਰਿੜ੍ਹਤਾ ਨਾਲ ਜਾਰੀ ਰਹੇਗੀ।
3
140
ਭਾਰਤੀ ਹਾਕੀ ਟੀਮ ਨੂੰ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ ਲਈ ਬਹੁਤ-ਬਹੁਤ ਮੁਬਾਰਕਾਂ।
73
ਹਰ ਇਨਸਾਨ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਸਿਰ ’ਤੇ ਆਪਣੀ ਛੱਤ ਹੋਵੇ ਅਤੇ ਉਸ ਘਰ ’ਤੇ ਉਸ ਦਾ ਪੱਕਾ ਹੱਕ ਹੋਵੇ। ‘ਮੇਰਾ ਘਰ ਮੇਰੇ ਨਾਮ’ ਯੋਜਨਾ ਰਾਹੀਂ ਮਾਨ ਸਰਕਾਰ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਦੇ ਇਸ ਸੁਪਨੇ ਨੂੰ ਹਕੀਕਤ ਵਿੱਚ ਬਦਲ ਰਹੀ ਹੈ। ਮਾਲਕਾਨਾ ਹੱਕ ਦੇ ਕੇ ਲੋਕਾਂ ਨੂੰ ਸੁਰੱਖਿਅਤ ਭਵਿੱਖ ਅਤੇ ਸਵੈਮਾਣ ਨਾਲ ਜਿਊਣ ਦਾ ਅਧਿਕਾਰ ਦਿੱਤਾ ਜਾ ਰਿਹਾ ਹੈ।
2
3
143
ਲੋਕਾਂ ਤੋਂ ਮਿਲਣ ਵਾਲੇ ਟੈਕਸ ਦਾ ਪੈਸਾ ਹੁਣ ਲੋਕਾਂ ਦੀ ਜ਼ਿੰਦਗੀ ਬਦਲਣ ਲਈ ਵਰਤਿਆ ਜਾ ਰਿਹਾ ਹੈ। ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਸੁਧਾਰ, ਬਿਹਤਰ ਸੜਕਾਂ ਅਤੇ ਆਧੁਨਿਕ ਸਹੂਲਤਾਂ ਪੰਜਾਬ ਦੇ ਵਿਕਾਸ ਦੀ ਨਵੀਂ ਤਸਵੀਰ ਪੇਸ਼ ਕਰ ਰਹੀਆਂ ਹਨ। ਇਸੇ ਸੋਚ ਨਾਲ ‘ਸਤਿਕਾਰ ਯੋਜਨਾ’ ਰਾਹੀਂ ਮਾਵਾਂ-ਧੀਆਂ ਨੂੰ ਆਰਥਿਕ ਮਜ਼ਬੂਤੀ ਦੇ ਕੇ ਉਨ੍ਹਾਂ ਦੇ ਸਵੈ-ਮਾਣ ਅਤੇ ਸਤਿਕਾਰ ਨੂੰ ਹੋਰ ਬੁਲੰਦ ਕੀਤਾ ਜਾ ਰਿਹਾ ਹੈ।
95
Punjab Investor Circle 2026 ਵਿੱਚ ਕੈਬਨਿਟ ਮੰਤਰੀ ਅਤੇ 'ਆਪ' ਪੰਜਾਬ ਪ੍ਰਧਾਨ ਅਮਨ ਅਰੋੜਾ ਜੀ ਨੇ ਸ਼ਿਰਕਤ ਕਰਕੇ Seed Money ਲਈ ਚੁਣੇ ਗਏ 28 Start-Ups ਦੇ ਪ੍ਰਬੰਧਕਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਹੇਠ ਮਾਨ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ 400 ਤੋਂ ਵੱਧ Start-Ups ਨੂੰ ਸਹਿਯੋਗ ਦਿੱਤਾ ਗਿਆ ਹੈ। ਸਰਕਾਰ ਦਾ ਉਦੇਸ਼ ਨੌਜਵਾਨਾਂ ਦੇ ਨਵੇਂ ਵਿਚਾਰਾਂ ਨੂੰ ਹਕੀਕਤ ਵਿੱਚ ਬਦਲਣਾ, ਸਵੈ-ਰੁਜ਼ਗਾਰ ਨੂੰ ਹੁਲਾਰਾ ਦੇਣਾ ਅਤੇ ਪੰਜਾਬ ਨੂੰ ਨਿਵੇਸ਼ ਤੇ ਕਾਰੋਬਾਰ ਦੇ ਖੇਤਰ ਵਿੱਚ ਨਵੀਆਂ ਬੁਲੰਦੀਆਂ ਤੱਕ ਪਹੁੰਚਾਉਣਾ ਹੈ।
94
ਮੁਲਾਜ਼ਮਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਮਾਨ ਸਰਕਾਰ ਦਾ ਅਹਿਮ ਫ਼ੈਸਲਾ! ਦੀਵਾਲੀ ਮੌਕੇ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ 3 ਫ਼ੀਸਦੀ DA ਦੀ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ ਗਿਆ ਹੈ। ਸਭਨਾਂ ਨੂੰ ਦੀਵਾਲੀ ਦੇ ਪਾਵਨ ਤਿਉਹਾਰ ਦੀਆਂ ਦਿਲੋਂ ਮੁਬਾਰਕਾਂ।
1
3
247
70,000 ਤੋਂ ਵੱਧ ਸਰਕਾਰੀ ਨੌਕਰੀਆਂ, 1,244 ਆਮ ਆਦਮੀ ਕਲੀਨਿਕ, ਜ਼ੀਰੋ ਬਿਜਲੀ ਬਿੱਲ, 118 ਸਕੂਲ ਆਫ਼ ਐਮੀਨੈਂਸ, 3,100 ਖੇਡ ਮੈਦਾਨ, 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਅਤੇ ਖੇਤਾਂ ਤੱਕ ਨਹਿਰੀ ਪਾਣੀ ਦੀ ਪਹੁੰਚ। ਮਾਨ ਸਰਕਾਰ ਦੇ ਇਹ ਕੰਮ ਪੰਜਾਬ ਦੇ ਲੋਕਾਂ ਦੀ ਜ਼ਿੰਦਗੀ ਵਿੱਚ ਆ ਰਹੀ ਤਬਦੀਲੀ ਦੀ ਗਵਾਹੀ ਭਰਦੇ ਹਨ। ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਅਤੇ ਵਿਕਾਸ ਕਾਰਜਾਂ ਦੇ ਚੱਲਦਿਆਂ 2027 ਵਿੱਚ ਮੁੜ ਮਾਨ ਸਰਕਾਰ ਨੂੰ ਮੌਕਾ ਦੇਣ ਦੀ ਉਮੀਦ ਜਤਾਈ ਜਾ ਰਹੀ ਹੈ।
1
3
86
ਪੰਜਾਬ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੀ ਲੜੀ ਜਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ 801 ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨਿਯੁਕਤੀ ਪੱਤਰ ਦਿੱਤੇ ਗਏ ਹਨ। ਪਹਿਲਾਂ ਪੁਰਾਣੀਆਂ ਸਰਕਾਰਾਂ ਵੇਲੇ ਅਟੈਚੀਆਂ ਨਾਲ ਮਿਲਦੀਆਂ ਸਨ ਨੌਕਰੀਆਂ, ਪਰ ਹੁਣ 71 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਸਿਫ਼ਾਰਸ਼ ਸਿਰਫ ਉਹਨਾਂ ਦੀ ਕਾਬਲੀਅਤ ਦੇ ਆਧਾਰ ਦੇ ਉੱਪਰ ਸਰਕਾਰੀ ਨੌਕਰੀ ਮਿਲ ਰਹੀ ਹੈ।
3
8
274